ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (1920) ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਰਵੀ ਨੇ ਇੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਖਾਲਸਾ ਸਕੂਲ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖ ਗੁਰੂਆਂ ਤੇ ਸਾਹਿਬਜ਼ਾਦਿਆਂ ਨੇ ਬਹੁਤ ਵੱਡੇ ਉਦੇਸ਼ ਹਿੱਤ ਸ਼ਹਾਦਤਾਂ ਦਿੱਤੀਆਂ ਸਨ, ਜਿਨ੍ਹਾਂ ਕਰਕੇ ਹੀ ਅੱਜ ਕੌਮ ਜਾਗ ਰਹੀ ਹੈ, ਪਰ ਅਜੋਕੇ ਪੰਥਕ ਆਗੂਆਂ ਨੇ ਸਿੱਖੀ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਸਾਬਕਾ ਸਪੀਕਰ ਰਵਿੰਦਰ ਸਿੰਘ ਰਵੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡਾਂ ਵਿੱਚ ਖ਼ੁਦ ਗੁਰੂ ਘਰਾਂ ਦੀ ਰਾਖੀ ਕਰਨ ਤਾਂ ਜੋ ਕੋਈ ਵੀ ਬਾਹਰਲਾ ਵਿਅਕਤੀ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਪਿਛਲੇ ਦੋਸ਼ੀਆਂ ਨੂੰ ਲੱਭਣ ਵਿੱਚ ਸੂਬਾ ਸਰਕਾਰ ਨਾਕਾਮ ਰਹੀ ਹੈ। ਇਸ ਮੌਕੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਨੂੰ ਕੱਚੀ ਗੜ੍ਹੀ ਦੇਣ ਵਾਲੇ ਪਰਿਵਾਰ ਦੇ ਮੈਂਬਰ ਮਾਸਟਰ ਭੂਪ ਚੰਦ ਦਾ ਸਨਮਾਨ ਵੀ ਕੀਤਾ। 

Source link