ਚੰਡੀਗੜ੍ਹ, 21 ਸਤੰਬਰ

ਪੰਜਾਬ ਦੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੀਡੀਆ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਦਲਿਤ ਸ਼ਬਦ ਦੇ ਉਪਯੋਗ ਦਾ ਨੋਟਿਸ ਲੈਂਦਿਆਂ ਮੰਗਲਵਾਰ ਨੂੰ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਦਲਿਤ ਸ਼ਬਦ ਨਾ ਵਰਤੇ ਜਾਣ ਦੀ ਹਦਾਇਤ ਕੀਤੀ ਹੈ। ਕਮਿਸ਼ਨ ਦੀ ਮੁਖੀ ਤਜਿੰਦਰ ਕੌਰ ਨੇ ਕਿਹਾ ਕਿ ਦਲਿਤ ਸ਼ਬਦ ਦਾ ਸੰਵਿਧਾਨ ਜਾਂ ਕਿਸੇ ਵਿਧਾਨ ਵਿੱਚ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 2018 ਦੇ ਉਸ ਹੁਕਮ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਨੂੰ ਅਨੁਸੂਚਿਤ ਜਾਤੀ ਲਈ ਦਲਿਤ ਸ਼ਬਦ ਵਰਤਣ ਤੋਂ ਪ੍ਰਹੇਜ਼ ਕਰਨ ਲਈ ਕਿਹਾ ਗਿਆ ਸੀ। -ਪੀਟੀਆਈ

InterServer Web Hosting and VPS

Source link