ਨਿੱਜੀ ਪੱਤਰ ਪ੍ਰੇਰਕ

ਮੰਡੀ ਗੋਬਿੰਦਗੜ੍ਹ, 3 ਅਕਤੂਬਰ

InterServer Web Hosting and VPS

ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ-ਅਮਲੋਹ ਰੋਡ ਜਿੱਥੋਂ ਰੋਜ਼ਾਨਾ ਆਲੇ-ਦੁਆਲੇ ਦੇ ਪਿੰਡਾਂ ਦੇ ਅਨੇਕਾਂ ਮਜ਼ਦੂਰ ਆਪਣੀ ਰੋਜ਼ੀ-ਰੋਟੀ ਲਈ ਮੰਡੀ ਗੋਬਿੰਦਗੜ੍ਹ ਕੰਮਕਾਜ ਕਰਨ ਆਉਂਦੇ ਹਨ, ਜਿਨ੍ਹਾਂ ਨੂੰ ਵਾਪਸੀ ਸਮੇਂ ਹਨੇਰੇ ਵਿਚ ਸੜਕ ’ਤੇ ਪਏ ਵੱਡੇ-ਵੱਡੇ ਟੋਇਆ ਵਿਚੋਂ ਗੁਜ਼ਰਨਾ ਪੈਂਦਾ ਹੈ। ਦੱਸਣਯੋਗ ਹੈ ਕਿ ਕਈ ਸਿਆਸੀ ਆਗੂ ਅਤੇ ਅਫ਼ਸਰ ਵੀ ਇਸ ਰੋਡ ਤੋਂ ਗੁਜ਼ਰਦੇ ਹਨ ਪਰ ਕਿਸੇ ਦਾ ਇਸ ਪਾਸੇ ਧਿਆਨ ਨਹੀਂ ਹੈ। ਸੜਕ ਦੀ ਹਾਲਤ ਇੰਨੀ ਤਰਸਯੋਗ ਹੈ ਕਿ ਥੋੜ੍ਹੀ ਜਿਹੀ ਬਾਰਸ਼ ਨਾਲ ਹੀ ਇੱਥੇ ਚਿੱਕੜ ਹੋ ਜਾਂਦਾ ਹੈ ਅਤੇ ਇਸ ਰੋਡ ’ਤੇ ਬਣੇ ਧਰਮ ਕੰਡਿਆ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਲੋਕ ਲੰਬਾ ਸਮਾਂ ਟ੍ਰੈਫ਼ਿਕ ਵਿਚ ਫਸੇ ਰਹਿੰਦੇ ਹਨ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਵੀ ਖ਼ਰਾਬ ਹੁੰਦਾ ਹੈ। ਲੋਕਾਂ ਦੀ ਮੰਗ ਹੈ ਕਿ ਇਸ ਪਾਸੇ ਜਲਦ ਧਿਆਨ ਦੇ ਕੇ ਰੋਡ ਦਾ ਨਵ-ਨਿਰਮਾਣ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

Source link