ਪਟਿਆਲਾ: ਥਾਣਾ ਸਦਰ ਰਾਜਪੁਰਾ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਅਤੇ ਟੀਮ ਨੇ ਰਾਜਪੁਰਾ ਦੇ ਡੀਐਸਪੀ ਬਿਕਰਮਜੀਤ ਬਰਾੜ ਦੀ ਅਗਵਾਈ ਹੇਠਾਂ ਇਕ ਵਿਅਕਤੀ ਨੂੰ ਅੱਧਾ ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਜਦੋਂ ਇੰਸਪੈਕਟਰ ਕਿਰਪਾਲ ਮੋਹੀ ਦੀ ਅਗਵਾਈ ਹੇਠਾਂ ਪੁਲੀਸ ਚੌਕੀ ਬਸੰਤਪੁਰਾ ਦੇ ਇੰਚਾਰਜ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਅਤੇ ਹੋਰ ਮੁਲਾਜ਼ਮ ਬਸੰਤਪੁਰਾ ਕੋਲ ਨਾਕਾ ਲਾ ਕੇ ਵਾਹਨਾ ਦੀ ਚੈਕਿੰਗ ਕਰ ਰਹੇ ਸਨ, ਤਾਂ ਕਿਸੇ ਵਾਹਨ ਵਿੱਚੋਂ ਉਤਰ ਕੇ ਖਿਸਕਣ ਲੱਗੇ ਇੱਕ ਵਿਅਕਤੀ ਦੀ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਅੱਧਾ ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਅਸੀਸ ਕੁਮਾਰ ਉਰਫ ਗਜਿੰਦਰ ਵਾਸੀ ਪਿੰਡ ਕਟਕਾ ਜ਼ਿਲ੍ਹਾ ਸਹਾਰਨਪੁਰ (ਯੂ ਪੀ) ਵਜੋਂ ਹੋਈ ਹੈ। ਉਸ ਦੇ ਖਿਲਾਫ ਕੇਸ ਦਰਜ ਕਰਕੇ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ। -ਖੇਤਰੀ ਪ੍ਰਤੀਨਿਧ

Ad - Web Hosting from SiteGround - Crafted for easy site management. Click to learn more.

The post ਅੱਧਾ ਕਿਲੋ ਅਫੀਮ ਸਮੇਤ ਕਾਬੂ appeared first on Punjabi Tribune.

Source link