ਕੁਲਦੀਪ ਸਿੰਘ

ਚੰਡੀਗੜ੍ਹ, 12 ਅਕਤੂਬਰ

InterServer Web Hosting and VPS

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੰਗਾਂ ਦੀ ਪੂਰਤੀ ਲਈ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਸੈਕਟਰ-34 ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਤੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮੌਕੇ ’ਤੇ ਮੁੱਖ ਮੰਤਰੀ ਦਫ਼ਤਰ ਵੱਲੋਂ 18 ਅਕਤੂਬਰ ਨੂੰ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਰੈਲੀ ਸਮਾਪਤ ਕੀਤੀ ਗਈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੌਲਾ ਦੀ ਅਗਵਾਈ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਵਰਕਰਾਂ ਅਤੇ ਹੈਲਪਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਹੱਕਾਂ ਦੀ ਰਾਖੀ ਲਈ ਤੇ ਨਵੀਂ ਸਿੱਖਿਆ ਨੀਤੀ ਅਨੁਸਾਰ ਪ੍ਰੀ-ਪ੍ਰਾਇਮਰੀ ਸਿੱਖਿਆ ਆਂਗਣਵਾੜੀ ਕੇਂਦਰਾਂ ਦੁਆਰਾ ਦੇਣੀ ਯਕੀਨੀ ਬਣਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਸੀਟੂ ਪੰਜਾਬ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਘੱਟੋ-ਘੱਟ ਉਜਰਤ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਵੱਲ ਜਾ ਰਹੀ ਹੈ।ਆਗੂਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ’ਤੇ ਸੰਗਰੂਰ ਵਿਚ ਲੱਗੇ ਪੱਕੇ ਮੋਰਚੇ ਨੂੰ ਚੰਡੀਗੜ੍ਹ ਵਿਚ ਤਬਦੀਲ ਕਰਨ ਦੀ ਚਿਤਾਵਨੀ ਦਿੱਤੀ।

ਡੀਟੀਐੱਫ ਵੱਲੋਂ ਪੱਕੇ ਮੋਰਚੇ ’ਚ ਸ਼ਮੂਲੀਅਤ ਦਾ ਐਲਾਨ

ਚੰਡੀਗੜ੍ਹ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ 16 ਅਕਤੂਬਰ ਨੂੰ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਮੋਰਿੰਡਾ ਸਥਿਤ ਰਿਹਾਇਸ਼ ਦੇ ਘਿਰਾਓ ਅਤੇ ‘ਪੱਕੇ ਧਰਨੇ’ ਵਿੱਚ ਸ਼ਮੂਲੀਅਤ ਕਰਾਉਣ ਦਾ ਐਲਾਨ ਕੀਤਾ ਹੈ।

Source link