ਸ਼ਾਰਜਾਹ, 13 ਅਕਤੂਬਰ

ਆਈਪੀਐੱਲ ਦੇ ਦੂਸਰੇ ਕੁਆਈਲੀਫਾਇਰ ਮੈਚ ਵਿੱਚ ਬੁੱਧਵਾਰ ਨੂੰ ਕੋਲਕਾਤਾ ਨਾਈਟਰਾਈਡਰਜ਼ ਨੇ ਦਿੱਲੀ ਕੈਪੀਟਲਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ ਤੇ ਟੀਮ ਫਾਈਨਲ ਵਿੱਚ ਦਾਖਲ ਹੋ ਗਈ ਹੈ। ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਦੇ ਖ਼ਿਲਾਫ਼ ਪੰਜ ਵਿਕਟਾਂ ਗੁਆ ਕੇ 135 ਦੌੜਾਂ ਬਣਾਈਆਂ। ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤੀ ਪਰ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਟੀਮ ਨੇ 136 ਦੌੜਾਂ ਦਾ ਟੀਚਾ 19.5 ਓਵਰਾਂ ਵਿੱਚ 7 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਦੀ ਟੀਮ ਵੱਲੋਂ ਸੱਭ ਤੋਂ ਵੱਧ ਦੌੜਾਂ ਸ਼ਿਖਰ ਧਵਨ ਨੇ ਬਣਾਈਆਂ। ਕੋਲਕਾਤਾ ਨਾਈਟ ਰਾਈਡਰਜ਼ ਲਈ ਵਰੁਣ ਚਕਰਵਰਤੀ ਨੇ ਦੋ ਖਿਡਾਰੀਆਂ ਨੂੰ ਆਊਟ ਕੀਤਾ। ਦਿੱਲੀ ਕੈਪੀਟਲਜ਼ ਵੱਲੋਂ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ 39 ਗੇਂਦਾਂ ਵਿੱਚ 36 ਦੌੜਾਂ ਬਣਾਈਆਂ ਤੇ ਨਾਬਾਦ ਰਿਹਾ। ਕੋਲਕਾਤਾ ਨਾਈਟ ਰਾਈਡਰਜ਼ ਦੇ ਗੇਂਦਬਾਜ਼ ਵਰੁਣ ਚਕਰਵਰਤੀ ਨੇ 26 ਦੌੜਾਂ ਦੇ ਕੇ ਦੋ ਖਿਡਾਰੀ ਆਊਟ ਕੀਤੇ ਅਤੇ ਫਰਗਿਊਸਨ ਤੇ ਸ਼ਿਵਮ ਮਾਵੀ ਨੇ ਇਕ-ਇਕ ਖਿਡਾਰੀ ਨੂੰ ਆਊਟ ਕੀਤਾ। -ਪੀਟੀਆਈ

InterServer Web Hosting and VPS

Source link