ਦਵਿੰਦਰ ਪਾਲ/ਰਾਮ ਸਰਨ ਸੂਦ

ਚੰਡੀਗੜ੍ਹ/ਅਮਲੋਹ, 6 ਫਰਵਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਅੱਜ ਬਾਅਦ ਦੁਪਹਿਰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ ਦੇ ਇਕ ਪੈਲੇਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ ਜੰਗਲਾਤ ਵਿਭਾਗ ’ਚ ਘਪਲੇ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਲੰਘੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਦੋਂ ਧਰਮਸੋਤ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਅਗਾਊਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Source link