ਪਰਮਜੀਤ ਸਿੰਘ

ਫਾਜ਼ਿਲਕਾ, 23 ਦਸੰਬਰ

ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਅਧੀਨ ਸਿਹਤ ਸੇਵਾਵਾਂ ’ਚ ਕੰਮ ਕਰਦੇ ਸਿਹਤ ਮੁਲਾਜ਼ਮਾਂ ਨੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਨੇ ਅੱਜ ਬਾਅਦ ਦੁਪਹਿਰ ਕੰਮ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਦਫਤਰ ਸਿਵਲ ਸਰਜਨ ਫਾਜ਼ਿਲਕਾ ਦੇ ਬਾਹਰ ਪੁਤਲਾ ਫੂਕਿਆ ਅਤੇ ਰੋਸ ਪ੍ਰਦਰਸ਼ਨ ਕੀਤਾ। ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ‘ਆਪ’ ਨੇ ਵਾਅਦਾ ਕੀਤਾ ਸੀ ਕਿ ਐੱਨਐੱਚਐੱਮ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਕੋਵਿਡ-19 ਦੌਰਾਨ ਦਿੱਤੀਆਂ ਸੇਵਾਵਾਂ ਨੂੰ ਧਿਆਨ ’ਚ ਰੱਖਦਿਆਂ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ, ਪਰ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਐੱਨਐੱਚਐੱਮ ਮੁਲਾਜ਼ਮਾਂ ਨਾਲ ਵਾਅਦਾ ਪੂਰਾ ਨਹੀਂ ਕੀਤਾ। ਐੱਨਐੱਚਐੱਮ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਐੱਨਐੱਚਐੱਮ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰੇ। ਇਸ ਮੌਕੇ ਪੰਜਾਬ ਸਬੋਰਡੀਨੇਟ ਸਰਵਿਸ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਜ਼ਿਲਾ ਸਕੱਤਰ ਰਵਿੰਦਰ ਸ਼ਰਮਾ ਨੇਰਾਜੇਸ਼ ਕੁਮਾਰ, ਸੁਖਦੇਵ ਸਿੰਘ, ਮਹਿੰਦਰ ਕੁਮਾਰ, ਚਾਇਨਾ, ਜਸਪਿੰਦਰ, ਰੁਬਲਪ੍ਰੀਤ ਬੇਦੀ, ਰਜਨੀ ਬਾਲਾ ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਅਰਵਿੰਦਰ ਕੁਮਾਰ, ਅਤਿੰਦਰਪਾਲ ਸਿੰਘ, ਪਰਮਿੰਦਰ ਸਿੰਘ, ਮਲਕੀਤ ਸਿੰਘ, ਗੁਰਵਿੰਦਰ ਸਿੰਘ ਹਾਜ਼ਰ ਸਨ।

Source link