ਆਤਿਸ਼ ਗੁਪਤਾ

ਚੰਡੀਗੜ੍ਹ, 4 ਅਕਤੂਬਰ

InterServer Web Hosting and VPS

ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਤੋਂ ਬਾਅਦ ਦੇਸ਼ ਭਰ ਤੋਂ ਕਿਸਾਨ ਆਗੂਆਂ ਨੇ ਉੱਤਰ ਪ੍ਰਦੇਸ਼ ਵੱਲ ਕੂਚ ਕੀਤਾ ਜਿਨ੍ਹਾਂ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਮੇਰਠ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਇਸ ਤੋਂ ਗੁੱਸੇ ’ਚ ਆਏ ਹਰਿਆਣਾ ਦੇ ਕਿਸਾਨਾਂ ਨੇ ਹਿਸਾਰ ’ਚ ਭਾਜਪਾ ਵਿਧਾਇਕ ਕਮਲ ਗੁਪਤਾ ਨੂੰ ਘੇਰ ਲਿਆ। ਕਿਸਾਨਾਂ ਨੇ ਹਿਸਾਰ ਦੇ ਗੈਸਟ ਹਾਊਸ ’ਚ ਵਿਧਾਇਕ ਨੂੰ ਘੇਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੜੂਨੀ ਨੂੰ ਨਹੀਂ ਛੱਡਿਆ ਜਾਂਦਾ ਉੱਦੋਂ ਤੱਕ ਭਾਜਪਾ ਵਿਧਾਇਕ ਨੂੰ ਵੀ ਨਹੀਂ ਛੱਡਿਆ ਜਾਵੇਗਾ। ਪੁਲੀਸ ਨੇ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਭਾਜਪਾ ਵਿਧਾਇਕ ਨੂੰ ਸੁਰੱਖਿਅਤ ਕੱਢਿਆ। ਇਸ ਦੌਰਾਨ ਕਿਸਾਨਾਂ ਤੇ ਭਾਜਪਾ ਵਰਕਰਾਂ ’ਚ ਖਿੱਚ-ਧੂਹ ਵੀ ਹੋਈ ਹੈ ਜਿਸ ਨਾਲ ਭਾਜਪਾ ਵਿਧਾਇਕ ਦਾ ਕੁੜਤਾ ਵੀ ਫਟ ਗਿਆ।

Source link