ਮੋਰਿੰਡਾ: ਪਿੰਡ ਰੌਣੀ ਖੁਰਦ ਵਿੱਚ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਸਰਪੰਚ ਸੁਖਬੀਰ ਕੌਰ ਅਤੇ ਨੌਜਵਾਨ ਆਗੂ ਜਗਜੀਤ ਸਿੰਘ ਜ਼ੋਰਾ ਨੇ ਦੱਸਿਆ ਕਿ ਕੈਂਪ ਵਿੱਚ ਆਮ ਆਦਮੀ ਪਾਰਟੀ ਦੇ ਸੂਬਾਈ ਜੁਆਇੰਟ ਸਕੱਤਰ ਸਵਰਨ ਸਿੰਘ ਸੈਂਪਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ , ਜਦੋਂ ਕਿ ਰੋਟਰੀ ਅਤੇ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਮੁਹਾਲੀ ਦੇ ਡਾਕਟਰਾਂ ਦੀ ਟੀਮ ਵੱਲੋਂ ਡਾਕਟਰ ਰੋਨੀ ਅਗਰਵਾਲ ਦੀ ਰਹਿਨੁਮਾਈ ਹੇਠ ਖੂਨਦਾਨੀਆਂ ਕੋਲੋਂ ਖੂਨ ਇਕੱਤਰ ਕੀਤਾ ਗਿਆ। ਕੈਂਪ ਦੌਰਾਨ 62 ਵਿਅਕਤੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਇਨ੍ਹਾਂ ਸਾਰੇ ਖੂਨਦਾਨੀਆਂ ਨੂੰ ਗ੍ਰਾਮ ਪੰਚਾਇਤ ਵੱਲੋਂ ਰਿਫਰੈਸ਼ਮੈਂਟ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ

Source link