ਮੁੰਬਈ, 14 ਮਈ

ਇਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 54 ਦੌੜਾਂ ਨਾਲ ਹਰਾ ਦਿੱਤਾ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਨਾਲ 177 ਦੌੜਾਂ ਬਣਾਈਆਂ। ਆਂਦਰੇ ਰੱਸਲ ਨੇ 28 ਗੇਂਦਾਂ ਵਿਚ 49 ਦੌੜਾਂ ਬਣਾਈਆਂ ਜਦਕਿ ਸੈਮ ਬਿਲਿੰਗਜ਼ ਨੇ 34 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਹੈਦਰਾਬਾਦ ਦੀ ਟੀਮ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 123 ਦੌੜਾਂ ਹੀ ਬਣਾ ਸਕੀ ਤੇ ਮੈਚ ਹਾਰ ਗਈ। ਇਸ ਮੌਕੇ ਆਂਦਰੇ ਰੱਸਲ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। 

Source link