ਪੱਤਰ ਪ੍ਰੇਰਕ

ਮੋਰਿੰਡਾ, 13 ਦਸੰਬਰ

ਗੁਰਦੁਆਰਾ ਐਮਾ ਸਾਹਿਬ ਸਹੇੜੀ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਸਮਾਪਤ ਹੋ ਗਿਆ। ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਗਿਆਨੀ ਸਾਹਿਬ ਸਿੰਘ ਹਜ਼ੂਰੀ ਰਾਗੀ, ਪ੍ਰੇਮ ਸਿੰਘ ਪ੍ਰੇਮੀ, ਜਸਪਾਲ ਸਿੰਘ ਘੁਲਾਲ, ਜਸਪਾਲ ਸਿੰਘ ਤਾਨ, ਬਲਵੀਰ ਸਿੰਘ ਬੀਰ, ਮਨਿੰਦਰ ਸਿੰਘ ਖਾਲਸਾ, ਹਰਨੇਕ ਸਿੰਘ ਮੱਲੇਵਾਲ, ਗਿਆਨ ਸਿੰਘ ਰਾਹੀ, ਜਸਮੇਰ ਸਿੰਘ ਬਾਠ, ਮੁਖਤਿਆਰ ਕੌਰ ਖਾਲਸਾ ਵਲੋਂ ਕਥਾ-ਕੀਰਤਨ ਅਤੇ ਢਾਡੀ ਵਾਰਾਂ ਸੁਣ ਕੇ ਸੰਗਤ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

ਸਿੰਘਪੁਰਾ ਦੇ ਗੁਰੂ ਘਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਘਨੌਲੀ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਸਿੰਘਪੁਰਾ ਵਿੱਚ ਗੁਰੂ ਘਰ ਦੀ ਇਮਾਰਤ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਸਾਬਕਾ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੌਜੂਦਾ ਸਰਪੰਚ ਮਨਿੰਦਰ ਕੌਰ ਦੀ ਦੇਖ-ਰੇਖ ਅਧੀਨ ਸਮੂਹ ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਾਰ ਸੇਵਾ ਰਾਹੀਂ ਉਸਾਰੀ ਜਾਣ ਵਾਲੀ ਇਮਾਰਤ ਦਾ ਨੀਂਹ ਪੱਥਰ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਵਾ‌ਲਿਆਂ ਦੁਆਰਾ ਅਰਦਾਸ ਕਰਨ ਉਪਰੰਤ ਰੱਖਿਆ ਗਿਆ।

ਮੋਰਿੰਡਾ ਵਿੱਚ ਸ਼ਹੀਦੀ ਜੋੜ ਮੇਲ ਭਲਕੇ

ਮੋਰਿੰਡਾ: ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸ਼ਹੀਦੀ ਜੋੜ ਮੇਲ 15 ,16 ,17 ਦਸੰਬਰ ਨੂੰ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਅਤੇ ਲੋਕਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਸਵਰਨ ਸਿੰਘ ਬਿੱਟੂ ਨੇ ਦੱਸਿਆ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 15 ਦਸੰਬਰ ਨੂੰ ਆਰੰਭ ਕਰਵਾਏ ਜਾਣਗੇ, 16 ਦਸੰਬਰ ਨੂੰ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ 17 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Source link