ਨਵੀਂ ਦਿੱਲੀ, 24 ਨਵੰਬਰ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਗੈਂਗਸਟਰ-ਅਤਿਵਾਦੀ ਗਠਜੋੜ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਲੈ ਲਿਆ। ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਪੰਜਾਬੀ ਗਾਇਕ ਗੈਂਗਸਟਰ ਦੇ ਨਿਸ਼ਾਨੇ ‘ਤੇ ਸਨ। ਕੇਂਦਰੀ ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ ਬਾਰੂਦ ਮਿਲ ਰਿਹਾ ਸੀ। ਬਿਸ਼ਨੋਈ ਇਸ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ, ਜਿੱਥੋਂ ਉਸ ਨੂੰ ਦਿੱਲੀ ਲਿਆਂਦਾ ਜਾਵੇਗਾ। ਉਸ ਤੋਂ ਐੱਨਆਈਏ ਹੈੱਡਕੁਆਰਟਰ ਵਿੱਚ ਪੁੱਛ ਪੜਤਾਲ ਕੀਤੀ ਜਾਵੇਗੀ।

 

 

Source link