ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ

ਇੱਥੋਂ ਦੇ ਇਕ ਵਪਾਰੀ ਪਾਸੋਂ 30 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ’ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੁਕਤਸਰ ਦੀ ਅਦਾਲਤ ਨੇ 6 ਫਰਵਰੀ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਕਤਸਰ ਪੁਲੀਸ ਵੱਲੋਂ ਅੱਜ ਦੋ ਦਿਨਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਜੱਗੂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਭਾਵੇਂ ਪੁਲੀਸ ਨੇ ਜੱਗੂ ਦਾ ਪੁਲੀਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਨੂੰ ਜੁਡੀਸ਼ਲ ਰਿਮਾਂਡ ’ਚ ਭੇਜ ਦਿੱਤਾ ਹੈ। ਪੁਲੀਸ ਉਸ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਸੀ ਅਤੇ 22 ਜਨਵਰੀ ਨੂੰ ਅਦਾਲਤ ਪਾਸੋਂ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਮੁਕਤਸਰ ਦੇ ਇਕ ਵਪਾਰੀ ਨੂੰ ਵਿਦੇਸ਼ਾਂ ਤੋਂ ਫੋਨ ਰਾਹੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ ’ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। 

Source link