ਸਰਬਜੀਤ ਸਿੰਘ ਭੰੰਗੂ

ਪਟਿਆਲਾ, 21 ਸਤੰਬਰ

InterServer Web Hosting and VPS

ਪਾਵਰਕੌਮ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਦੀ ਮੰਗ ਸਬੰਧੀ ਦਫ਼ਤਰ ਦੇ ਗੇਟ ਅੱਗੇ ਅਤੇ ਛੱਤ ’ਤੇ ਲਾਇਆ ਗਿਆ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਚਾਰ ਜਣਿਆਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਮੁੱਖ ਗੇਟ ਅੱਗੇ ਧਰਨੇ ’ਤੇ ਬੈਠੇ ਤਿੰਨ ਧਰਨਾਕਾਰੀਆਂ ਨੇ ਆਪਣੇ ਉਪਰ ਤੇਲ ਛਿੜਕ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੇ ਨਾਲ ਦੇ ਸਾਥੀਆਂ ਨੇ ਉਨ੍ਹਾਂ ਨੂੰ ਬਚਾਅ ਲਿਆ। ਇਹ ਮਾਮਲਾ ਹਾਲੇ ਸ਼ਾਂਤ ਨਹੀਂ ਸੀ ਹੋਇਆ ਕਿ ਦੂਸਰੇ ਗੇਟ ’ਤੇ ਮੌਜੂਦ ਇੱਕ ਹੋਰ ਧਰਨਾਕਾਰੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਉਸ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਮੁਲਾਜ਼ਮ ਆਸ਼ਰਿਤ ਸੰਘਰਸ਼ ਕਮੇਟੀ (ਪਾਵਰਕੌਮ-ਟਰਾਂਸਕੋ) ਦੇ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਇਨ੍ਹਾਂ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪਾਵਰਕੌਮ ’ਚ ਨੌਕਰੀ ਦੌਰਾਨ ਫੌਤ ਹੋਏ ਮੁਲਾਜ਼ਮਾਂ ਦੇ ਪੰਜਾਬ ਭਰ ਵਿੱਚ 5,400 ਪਰਿਵਾਰ ਅਜਿਹੇ ਹਨ, ਜੋ ਕਈ ਕਈ ਸਾਲਾਂ ਤੋਂ ਨੌਕਰੀਆਂ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਇਸੇ ਦੌਰਾਨ ਪਾਵਰਕੌਮ ਅਧਿਕਾਰੀਆਂ ਨੇ ਜਥੇਬੰਦੀ ਦੇ ਇੱਕ ਵਫ਼ਦ ਦੀ ਵਿਭਾਗ ਦੇ ਸੀਐੱਮਡੀ ਨਾਲ ਮੀਟਿੰਗ ਤੈਅ ਕਰਵਾਈ ਹੈ, ਜਿਸ ਦੌਰਾਨ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਦੀ ਇੱਕ ਨੁਕਾਤੀ ਮੰਗ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।

Source link