ਦਵਿੰਦਰ ਸਿੰਘ ਭੰਗੂ

ਰਈਆ, 4 ਅਕਤੂਬਰ

InterServer Web Hosting and VPS

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਵਿਧਾਇਕ ਹਾਜ਼ਰ ਸਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀਆਂ ਦੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਹੋਈ। ਇਹ ਮੀਟਿੰਗ ਬੰਦ ਕਮਰੇ ਵਿਚ ਹੋਈ, ਜਿਸ ਕਾਰਨ ਮੀਟਿੰਗ ਦੇ ਵੇਰਵੇ ਨਹੀਂ ਮਿਲ ਸਕੇ। ਮੀਟਿੰਗ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਇਸ ਡੇਰੇ ਨਾਲ ਲੱਖਾਂ ਸ਼ਰਧਾਲੂ ਜੁੜੇ ਹੋਏ ਹਨ।

Source link