ਸੰਜੀਵ ਹਾਂਡਾ

ਫ਼ਿਰੋਜ਼ਪੁਰ, 23 ਦਸੰਬਰ

ਜ਼ੀਰਾ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਦੇ ਮਾਮਲੇ ’ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਜ ਸਰਕਾਰ ਨੂੰ ਆਪਣੀਆਂ ਜਾਂਚ ਕਮੇਟੀਆਂ ਦੀ ਰਿਪੋਰਟ ਦੋ ਹਫ਼ਤੇ ਦੇ ਅੰਦਰ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਵਿਚ ਅਗਲੀ ਸੁਣਵਾਈ ਹੁਣ 28 ਫ਼ਰਵਰੀ ਨੂੰ ਹੋਵੇਗੀ। ਸਾਂਝਾ ਮੋਰਚਾ ਦੇ ਬੁਲਾਰੇ ਸੰਦੀਪ ਸਿੰਘ ਨੇ ਦੱਸਿਆ ਕਿ ਫ਼ੈਕਟਰੀ ਮਾਲਕਾਂ ਵੱਲੋਂ ਅੱਜ ਅਦਾਲਤ ਪਾਸੋਂ ਮੰਗ ਕੀਤੀ ਗਈ ਸੀ ਕਿ ਜਾਂਚ ਮੁਕੰਮਲ ਹੋਣ ਤੱਕ ਫ਼ੈਕਟਰੀ ਨੂੰ ਚਾਲੂ ਕਰਨ ਦੇ ਹੁਕਮ ਦਿੱਤੇ ਜਾਣ ਪਰ ਅਦਾਲਤ ਨੇ ਇਹ ਫ਼ੈਸਲਾ ਪੰਜਾਬ ਸਰਕਾਰ ’ਤੇ ਛੱਡ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਬਾਰੇ ਪੰਜਾਬ ਸਰਕਾਰ ਫ਼ੈਸਲਾ ਕਰੇਗੀ ਕਿ ਜਾਂਚ ਦੌਰਾਨ ਫ਼ੈਕਟਰੀ ਚਾਲੂ ਕੀਤੀ ਜਾਣੀ ਹੈ ਜਾਂ ਨਹੀਂ।

Source link