ਅਮਲੋਹ: ਮੰਡੀ ਗੋਬਿੰਦਗੜ੍ਹ ਵਾਸੀ ਅਤੇ ਜੈ ਜਵਾਨ ਜੈ ਕਿਸਾਨ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਹਰਮਨ ਟਿਵਾਨਾ ਨੇ ਅੱਜ ਇੱਥੇ ਦੱਸਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਡਾ. ਬਲਜੀਤ ਸਿੰਘ ਔਲਖ, ਸੂਬਾ ਕੋਆਰਡੀਨੇਸ਼ਨ ਚੇਅਰਮੈਨ ਦਵਿੰਦਰ ਸਿੰਘ ਰਾਮਗੜ੍ਹੀਆ ਅਤੇ ਸੂਬਾ ਜਨਰਲ ਸਕੱਤਰ ਗੁਰਦੀਪ ਸਿੰਘ ਖਾਲਸਾ ਵੱਲੋਂ ਉਸ ਨੂੰ ਵਿਧਾਨ ਸਭਾ ਹਲਕਾ ਅਮਲੋਹ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਉਸ ਵੱਲੋਂ ਹਲਕੇ ਵਿਚ ਵੋਟਰਾਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਸ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ ਨਾਲ ਵੀ ਉਨ੍ਹਾਂ ਦੀ ਪਾਰਟੀ ਦਾ ਗੱਠਜੋੜ ਹੈ। ਇਸ ਮੌਕੇ ਕੌਮੀ ਪ੍ਰਧਾਨ ਡਾ. ਔਲਖ ਨੇ ਦੱਸਿਆ ਕਿ ਪੰਜਾਬ ਦੀਆਂ ਬਾਕੀ ਸੀਟਾਂ ਤੇ ਵੀ ਜਲਦੀ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Source link