ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 22 ਦਸੰਬਰ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਇੱਥੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੇ ਦਿਨਾਂ ਵਿੱਚ ਸਿਆਸੀ ਕਾਨਫਰੰਸਾਂ ਕਰਨ ਦੀ ਥਾਂ ਗੁਰਮਤਿ ਸਮਾਗਮ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦਸਮ ਪਾਤਸ਼ਾਹ ਦਾ ਆਨੰਦਪੁਰ ਤੋਂ ਚੱਲਣਾ, ਪਰਿਵਾਰ ਨਾਲੋਂ ਵਿਛੜਨਾ, ਚਮਕੌਰ ਦੀ ਜੰਗ ਵਿੱਚ ਵੱਡੇ ਸਾਹਿਬਜ਼ਾਦਿਆਂ ਤੇ ਪਿਆਰੇ ਸਿੰਘਾਂ ਦਾ ਸ਼ਹੀਦ ਹੋਣਾ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਦਾ ਇਤਿਹਾਸ ਲਾਸਾਨੀ, ਨਿਵੇਕਲਾ ਅਤੇ ਕੌਮ ਲਈ ਮਹੱਤਤਾ ਵਾਲਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।

Source link