ਪੱਤਰ ਪ੍ਰੇਰਕ

ਰੂਪਨਗਰ, 13 ਦਸੰਬਰ

ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਹਲਕਾ ਪਾਇਲ ਦੇ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ‘ਆਪ’ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਮਿੱਕਰ ਸਿੰਘ ਡਾਢੀ ਨੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐੱਸਐੱਸਪੀ. ਵਿਵੇਕਸ਼ੀਲ ਸੋਨੀ, ਐੱਸਪੀ ਰਾਜਪਾਲ ਸਿੰਘ ਆਦਿ ਨਾਲ ਮੀਟਿੰਗ ਕੀਤੀ। ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਗਿਆਸਪੁਰਾ ਨੇ ਦੱਸਿਆ ਕਿ ਇਸ ਵਾਰ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ੁਰੂ ਹੋ ਕੇ ਯਾਦਗਾਰ ਛੰਨ ਕੁੰਮਾ ਮਾਸ਼ਕੀ ਜੀ ਚੱਕ ਢੇਰਾ ਤੱਕ ਕੱਢੇ ਜਾਣ ਵਾਲੇ ਸਫਰ-ਏ-ਸ਼ਹਾਦਤ ਮਾਰਚ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਦੇ ਠੰਢੇ ਬੁਰਜ ਤੱਕ ਲਿਜਾਇਆ ਜਾਵੇਗਾ। 

ਵਿਧਾਇਕ ਨੇ ਸਮਾਰਕ ਦਾ ਜਾਇਜ਼ਾ ਲਿਆ

ਮੋਰਿੰਡਾ (ਪੱਤਰ ਪ੍ਰੇਰਕ): ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਸਹੇੜੀ ਦੇ ਗੁਰਦੁਆਰਾ ਸ੍ਰੀ ਐਮਾ ਸਾਹਿਬ, ਗੁਰਦੁਆਰਾ ਸ੍ਰੀ ਅਟਕ ਸਾਹਿਬ ਵਿਖੇ ਨਤਮਸਤਕ ਹੋ ਕੇ ਕੌਮ ਦੇ ਮਹਾਨ ਸ਼ਹੀਦਾਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸ਼ਹੀਦਾਂ ਦੀ ਯਾਦ ਵਿਚ ਬਣ ਰਹੇ ਸਮਾਰਕ ਦਾ ਜਾਇਜ਼ਾ ਲਿਆ। ਸ੍ਰੀ ਗਿਆਸਪੁਰਾ ਨੇ ਕਿਹਾ ਕਿ ਸਿੱਖ ਪੰਥ ਲਈ ਇਹ ਪੰਦਰਾਂ ਦਿਨ ਬਹੁਤ ਜ਼ਿਆਦਾ ਪੀੜਾ ਦੇਣ ਵਾਲੇ ਹਨ।

Source link