ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ,22 ਸਤੰਬਰ

InterServer Web Hosting and VPS

ਤਖ਼ਤ ਕੇਸਗੜ੍ਹ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਬਾਅਦ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤੇ ਜਾ ਰਹੇ ਹਨ ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਸਮੂਹ ਸਟਾਫ ਵੱਲੋਂ ਪਸ਼ਚਾਤਾਪ ਵਜੋਂ ਰੱਖੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਲੀਸ ਮੁਲਜ਼ਮ ਨੂੰ ਪਾਗਲ ਅਤੇ ਨਸ਼ੇੜੀ ਦੱਸ ਕੇ ਪਹਿਲਾਂ ਹੋਈਆਂ ਬੇਅਦਬੀਆਂ ਦੀ ਤਰ੍ਹਾਂ ਇਸ ਵਾਰ ਵੀ ਆਪਣਾ ਪੱਲਾ ਛੁਡਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਪੜਤਾਲੀਆ ਕਮੇਟੀ 25 ਸਤੰਬਰ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ ਜੇ ਉਸ ਰਿਪੋਰਟ ਵਿੱਚ ਕਿਸੇ ਖ਼ਿਲਾਫ਼ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

Source link