ਨੇਪੀਅਰ, 22 ਨਵੰਬਰ
ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਅੱਜ ਇਥੇ ਤੀਜੇ ਅਤੇ ਆਖ਼ਰੀ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਡੇਵੋਨ ਕੌਨਵੇ (59) ਅਤੇ ਗਲੇਨ ਫਿਲਿਪਸ (54) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਨਿਊਜ਼ੀਲੈਂਡ ਨੂੰ 19.4 ਓਵਰਾਂ ਵਿੱਚ 160 ਦੌੜਾਂ ‘ਤੇ ਢੇਰ ਕਰ ਦਿੱਤਾ। ਭਾਰਤ ਲਈ ਮੁਹੰਮਦ ਸਿਰਾਜ ਨੇ 17 ਦੌੜਾਂ ਦੇ ਕੇ ਚਾਰ ਅਤੇ ਅਰਸ਼ਦੀਪ ਸਿੰਘ ਨੇ 37 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਹਰਸ਼ਲ ਪਟੇਲ ਨੂੰ ਇਕ ਵਿਕਟ ਮਿਲੀ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਇੱਕ ਬਦਲਾਅ ਕੀਤਾ ਹੈ, ਜਿਸ ਵਿੱਚ ਵਾਸ਼ਿੰਗਟਨ ਸੁੰਦਰ ਦੀ ਥਾਂ ਹਰਸ਼ਲ ਪਟੇਲ ਨੂੰ ਸ਼ਾਮਲ ਕੀਤਾ ਗਿਆ ਹੈ। ਨਿਊਜ਼ੀਲੈਂਡ ਨੇ ਮਾਰਕ ਚੈਪਮੈਨ ਨੂੰ ਕਪਤਾਨ ਕੇਨ ਵਿਲੀਅਮਸਨ ਦੀ ਥਾਂ ਲਿਆ ਹੈ। ਟਿਮ ਸਾਊਥੀ ਟੀਮ ਦੀ ਕਪਤਾਨੀ ਕਰੇਗਾ। ਹਲਕੀ ਬਾਰਿਸ਼ ਕਾਰਨ ਟਾਸ ਵਿੱਚ ਦੇਰੀ ਹੋਈ।