ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 5 ਫਰਵਰੀ

ਜੰਮੂ-ਦਿੱਲੀ ਕੱਟੜਾ ਐਕਸਪ੍ਰੈਸਵੇਅ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਨੇੜਲੇ ਪਿੰਡ ਖੇੜੀ ਚੰਦਵਾਂ ਵਿੱਚ ਪਿਛਲੇ 7 ਮਹੀਨਿਆਂ ਤੋਂ ਲਗਾਏ ਪੱਕੇ ਧਰਨੇ ਦੌਰਾਨ ਸਰਕਾਰ ਤੇ ਐਕਸਪ੍ਰੈਸਵੇਅ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਰਮਨਪ੍ਰੀਤ ਸਿੰਘ ਦੁੱਲਟ, ਗੁਰਵਿੰਦਰ ਸਿੰਘ, ਗੁਭਜਨੀਕ ਸਿੰਘ, ਪ੍ਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਸ਼ਿਆਮ ਲਾਲ ਤੇ ਲਵਲੀ ਸਿੰਘ ਨੇ ਦੱਸਿਆ ਕਿ ਕੱਟੜਾ-ਦਿੱਲੀ ਐਕਸਪ੍ਰੈਸਵੇਅ ਲਈ ਗ੍ਰਹਿਣ ਕੀਤੀ ਗਈ ਜ਼ਮੀਨ ਦਾ ਪਿੰਡ ਸੰਤੋਖਪੁਰਾ, ਖੇੜੀ ਚੰਦਵਾਂ, ਹਰਕਿਸ਼ਨਪੁਰਾ ਅਤੇ ਜਲਾਣ ਦੇ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਹਾਜ਼ਰ ਕਿਸਾਨਾਂ ਨੇ ਮੁਆਵਜ਼ਾ ਵਧਾਉਣ ਦੀ ਮੰਗ ਮੰਨੇ ਜਾਣ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ। 

Source link