ਪੱਤਰ ਪ੍ਰੇਰਕ

ਹੁਸ਼ਿਆਰਪੁਰ, 28 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ’ਚ ਹੁਸ਼ਿਆਰਪੁਰ ਦੇ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦਿੰਦਿਆਂ ਨਿੱਜੀ ਪੇਸ਼ੀ ਤੋਂ ਪੱਕੀ ਛੋਟ ਦੇ ਦਿੱਤੀ ਹੈ। ਦੋਵੇਂ ਧਿਰਾਂ ਦੇ ਵਕੀਲਾਂ ਨੂੰ ਸੁਣਨ ਮਗਰੋਂ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੁਖਬੀਰ ਨੂੰ ਨਿੱਜੀ ਪੇਸ਼ੀ ਤੋਂ ਪੱਕੀ ਛੋਟ ਦਿੱਤੀ ਅਤੇ ਕੇਸ ਦੀ ਅਗਲੀ ਤਰੀਕ 3 ਨਵੰਬਰ ਨਿਰਧਾਰਤ ਕੀਤੀ ਹੈ। ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਪਿਛਲੀਆਂ ਤਰੀਕਾਂ ਦੌਰਾਨ ਅਦਾਲਤ ’ਚ ਪੇਸ਼ ਹੋ ਕੇ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ।  

Source link