ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 2 ਫਰਵਰੀ
ਸੱਤਵੇਂ ਪਾਤਸ਼ਾਹ ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੇਲੇ ਦੀ ਸਮੂਹ ਸੰਗਤ ਵੱਲੋਂ ਗੁਰਦੁਆਰਾ ਸ਼ਹੀਦ ਸਿੰਘ ਬੁੰਗਾ ਪਿੰਡ ਸ਼ਾਹਪੁਰ ਬੇਲਾ ਤੋਂ ਗੁਰਦੁਆਰਾ ਨੀਰਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਚੰਦਪੁਰ ਬੇਲਾ ਤੱਕ ਨਗਰ ਕੀਰਤਨ ਸਜਾਇਆ ਗਿਆ।
ਇਸ ਤੋਂ ਪਹਿਲਾ ਗੁਰੂ ਘਰ ਵਿੱਚ ਰੱਖੇ ਗਏ ਅਖੰਡ ਪਾਠ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਮਗਰੋਂ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਰਾਗੀ ਤੇ ਢਾਡੀ ਜਥਿਆਂ ਵੱਲੋਂ ਕੀਰਤਨ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਦੁਪਹਿਰ ਸਮੇਂ ਨਗਰ ਕੀਰਤਨ ਆਰੰਭ ਹੋਇਆ।