ਲਾਹੌਰ, 28 ਸਤੰਬਰ

ਪਾਕਿਸਤਾਨ ਦੇ ਸਾਬਕਾ ਕਪਤਾਨ ਅਤੇ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਕ੍ਰਿਕਟਰ ਇੰਜ਼ਮਾਮ-ਉਲ-ਹਕ ਨੂੰ ਸਾਹ ਲੈਣ ਵਿੱਚ ਤਕਲੀਫ ਅਤੇ ਦਿਲ ਸਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਇਥੇ ਨਿੱਜੀ ਹਸਪਤਾਲ ਵਿੱਚ ਐਂਜੀਓਪਲਾਸਟੀ ਕਰਵਾਉਣੀ ਪਈ। ਪਰਿਵਾਰ ਦੇ ਮੈਂਬਰ ਨੇ ਦੱਸਿਆ ਕਿ ਇੰਜ਼ਮਾਮ ਸੋਮਵਾਰ ਨੂੰ ਬੇਚੈਨੀ ਮਹਿਸੂਸ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ। ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਕਈ ਟੈਸਟਾਂ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ।

InterServer Web Hosting and VPS

Source link