ਪੱਤਰ ਪ੍ਰੇਰਕ

ਮਾਛੀਵਾੜਾ, 24 ਨਵੰਬਰ

ਪਿੰਡ ਭੌਰਲਾ ਬੇਟ ਵਿੱਚ ਇੱਕ ਵਿਅਕਤੀ ਨੇ ਆਪਣੇ ਪਿਤਾ ਵੱਲੋਂ ਬੇਇੱਜ਼ਤ ਕੀਤੇ ਜਾਣ ਮਗਰੋਂ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਉਰਫ਼ ਜੱਗੀ (43) ਵਜੋਂ ਹੋਈ ਹੈ। ਮ੍ਰਿਤਕ ਦੀ ਧੀ ਜਸ਼ਨਪ੍ਰੀਤ ਕੌਰ (19) ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਦਾਦਾ ਹਰਨੇਕ ਸਿੰਘ ਯੂਪੀ ਵਿੱਚ ਖੇਤੀ ਕਰਦਾ ਹੈ ਜੋ ਕੁਝ ਦਿਨਾਂ ਤੋਂ ਉਨ੍ਹਾਂ ਕੋਲ ਆਇਆ ਹੋਇਆ ਸੀ। ਹਰਨੇਕ ਸਿੰਘ ਇੱਕ ਡੈੱਕ ਲੈ ਕੇ ਆਇਆ ਸੀ, ਜੋ ਜਗਤਾਰ ਸਿੰਘ ਕੋਲੋਂ ਖਰਾਬ ਹੋ ਗਿਆ। ਇਸ ਗੱਲੋਂ ਹਰਨੇਕ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਜਗਤਾਰ ਸਿੰਘ ਦੇ ਥੱਪੜ ਮਾਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਵਿੱਚ ਪੈ ਕੇ ਦੋਵਾਂ ਨੂੰ ਸ਼ਾਂਤ ਕਰਵਾਇਆ, ਪਰ ਸਵੇਰੇ ਕਰੀਬ 6 ਵਜੇ ਜਦੋਂ ਉਹ ਕਮਰੇ ਵਿੱਚ ਗਈ ਤਾਂ ਉਸ ਦੇ ਪਿਤਾ ਦੀ ਲਾਸ਼ ਖਿੜਕੀ ਦੀ ਗਰਿੱਲ ਨਾਲ ਲਟਕ ਰਹੀ ਸੀ।

Source link