ਆਤਿਸ਼ ਗੁਪਤਾ

ਚੰਡੀਗੜ੍ਹ, 14 ਜਨਵਰੀ

ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿਥੇ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 11.4 ਡਿਗਰੀ ਸੈਲਸੀਅਸ, ਅੰਮਿ੍ਤਸਰ ਵਿੱਚ 1.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 9.6 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 4.8 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 4 ਡਿਗਰੀ ਸੈਲਸੀਅਸ, ਮੋਗਾ ਵਿੱਚ 5.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਮੌਸਮ ਵਿਗਿਆਨ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ 18 ਜਨਵਰੀ ਤੱਕ ਸੰਘਣੀ ਧੁੰਦ ਜਾਰੀ ਰਹੇਗੀ।

Source link