ਮਹਿੰਦਰ ਸਿੰਘ ਰੱਤੀਆਂ

ਮੋਗਾ, 13 ਅਕਤੂਬਰ

InterServer Web Hosting and VPS

ਪੰਜਾਬ ਸਰਕਾਰ ਨੇ ਕਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਐੱਸਡੀਆਰਐੱਫ ਵਿਚੋਂ 50 ਹਜ਼ਾਰ ਰੁਪਏ ਐਕਸਗਰੇਸ਼ੀਆ ਗਰਾਂਟ ਦੇਣ ਲਈ 15 ਅਕਤੂਬਰ ਤੱਕ ਰਾਜ ਦੇ ਡਿਪਟੀ ਕਮਿਸ਼ਨਰਾਂ ਤੋਂ ਮ੍ਰਿਤਕਾਂ ਦੀ ਸੂਚੀ ਮੰਗੀ ਗਈ ਹੈ। ਦੂਜੇ ਪਾਸੇ ਮਾਲ ਅਧਿਕਾਰੀ ਇਸ ਗੱਲ ਤੋਂ ਅੱਖੇ ਹੋ ਗਏ ਹਨ ਕਿ ਸਿਹਤ ਵਿਭਾਗ ਦਾ ਕੰਮ ਉਨ੍ਹਾਂ ਨੂੰ ਸੌਪਿਆ ਜਾ ਰਿਹਾ ਹੈ। ਪੰਜਾਬ ਸਰਕਾਰ ਮਾਲ ਪੁਨਰਵਾਰ ਅਤੇ ਡਿਜਾਸਟਰ ਮੈਨੇਜਮੈਟ ਡੀਐੱਮ ਸ਼ਾਖਾ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ 15 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਕੋਵਿਡ ਕਾਰਨ ਮੌਤਾਂ ਦੀ ਜਾਣਕਾਰੀ ਮੰਗੀ ਗਈ ਹੈ। ਮਾਲ ਅਧਿਕਾਰੀ ਨੇ ਕਿਹਾ ਕਿ ਇਹ ਸਾਰਾ ਡਾਟਾ ਸਿਹਤ ਵਿਭਾਗ ਕੋਲ ਹੈ, ਉਨ੍ਹਾਂ ਕੋਲ ਤਾਂ ਪਹਿਲਾਂ ਹੀ ਹੋਰ ਡਿਊਟੀਆਂ ਲਈਆਂ ਜਾਂਦੀਆਂ ਹਨ ਤੇ ਇਹ ਨਵਾਂ ਕੰਮ ਦੇ ਦਿੱਤਾ। ਮੋਗਾ ਦੀ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਕਾਰਨ 233 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਕਰੀਬ 6 ਮੌਤਾਂ ਬਾਰੇ ਜਾਂਚ ਪੜਤਾਲ ਚੱਲ ਰਹੀ ਹੈ।

Source link