ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਕਤੂਬਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਬਿਨਾਂ ਕੰਮ-ਕਾਜ ਤੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਘਟਨਾ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਦੇ ਨਾਲ ਹੀ ਸਮਾਪਤ ਹੋ ਗਈ| ਕੈਬਨਿਟ ਨੇ ਵਿਛੜੇ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਰੱਖਿਆ| ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਹਾਜ਼ਰ ਮੰਤਰੀਆਂ ਅਤੇ ਅਧਿਕਾਰੀਆਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਸਹਿਣ ਲਈ ਬਲ ਬਖਸ਼ਣ ਲਈ ਅਰਦਾਸ ਕੀਤੀ| ਮੰਤਰੀ ਮੰਡਲ ਨੇ ਅਫਸੋਸ ਜ਼ਾਹਰ ਕੀਤਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਸਮੇਂ ਅੰਨਦਾਤਿਆਂ ਦੀ ਜਾਨ ਚਲੀ ਗਈ| ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ| ਮੰਤਰੀ ਮੰਡਲ ਨੇ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ| ਮੰਤਰੀ ਮੰਡਲ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਘੋਖਣ ਅਤੇ ਰੱਦ ਕਰਨ ਦੀ ਮੰਗ ਕੀਤੀ। ਮੰਤਰੀ ਮੰਡਲ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਜ਼ਾਹਿਰ ਕੀਤੀ|

InterServer Web Hosting and VPS

Source link