ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਅਗਸਤ

ਉਚੇਰੀ ਸਿੱਖਿਆ ਬਾਰੇ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਮਤਾ ਪਾਸ ਕੀਤਾ ਗਿਆ ਸੀ। ਇਸ ਤਹਿਤ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਾਰਲੀਮੈਂਟ ਦੇ ਉੱਪਰਲੇ ਸਦਨ ਵਿੱਚ ਇਹ ਮਾਮਲਾ ਉਠਾਇਆ ਗਿਆ ਜਿਸ ਉੱਤੇ ਕੇਂਦਰੀ ਮੰਤਰੀ ਨੇ ਕੇਂਦਰੀਕਰਨ ਨਾ ਕਰਨ ਬਾਰੇ ਦੱਸਿਆ।

Source link