ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 5 ਫਰਵਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਗਰਾਉਂ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਚ ਰੇਤੇ ਦੀ ਸਰਕਾਰੀ ਜਨਤਕ ਖੱਡ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਅੰਦਰ ਸੱਤ ਜ਼ਿਲ੍ਹਿਆਂ ’ਚ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਅਤੇ ਆਉਂਦੇ ਮਹੀਨੇ ਤੱਕ ਇਨ੍ਹਾਂ ਖੱਡਾਂ ਦੀ ਗਿਣਤੀ 50 ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਨਤਕ ਖੱਡਾਂ ਦਾ ਆਗਾਜ਼ ਹੋ ਗਿਆ ਹੈ ਜਿੱਥੋਂ ਲੋਕ ਟਰੈਕਟਰ-ਟਰਾਲੀ ਲਿਜਾ ਕੇ 5.50 ਰੁਪਏ ਕਿਊਬਿਕ ਫੁੱਟ ਦੇ ਭਾਅ ਰੇਤ ਭਰ ਸਕਣਗੇ। ਉਨ੍ਹਾਂ ਨੂੰ ਮੋਬਾਈਲ ਐਪ ਰਾਹੀਂ ਸਭ ਤੋਂ ਨੇੜਲੀ ਖੱਡ ਬਾਰੇ ਜਾਣਕਾਰੀ ਮਿਲ ਜਾਵੇਗੀ। ਇਨ੍ਹਾਂ ਖੱਡਾਂ ਵਿੱਚੋਂ ਇਕ ਅਪਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਰੇਤ ਭਰੀ ਜਾ ਸਕਦੀ ਹੈ। ਮਾਫੀਆ ਦਾ ਅੱਜ ਅੰਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣੀ ਇੱਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ।

Source link