ਦਰਸ਼ਨ ਸਿੰਘ ਸੋਢੀ

ਮੁਹਾਲੀ, 25 ਜਨਵਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਕਰ ਦਿੱਤਾ ਹੈ। ਪੰਜਵੀਂ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ ਤੱਕ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ 25 ਫਰਵਰੀ ਤੋਂ 21 ਮਾਰਚ ਤੱਕ ਕਰਵਾਈ ਜਾਵੇਗੀ। ਇਹ ਦੋਵੇਂ ਪ੍ਰੀਖਿਆਵਾਂ ਸਵੇਰੇ ਦੇ ਸੈਸ਼ਨ ਵਿੱਚ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਇੰਝ ਬਾਰ੍ਹਵੀਂ ਦੀ ਪ੍ਰੀਖਿਆ 20 ਫਰਵਰੀ ਤੋਂ 20 ਅਪਰੈਲ ਅਤੇ ਦਸਵੀਂ ਦੀ ਪ੍ਰੀਖਿਆ 24 ਮਾਰਚ ਤੋਂ 20 ਅਪਰੈਲ ਤੱਕ ਲਈ ਜਾਵੇਗੀ। ਪ੍ਰੀਖਿਆਵਾਂ ਨਾਲ ਸਬੰਧਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ’ਤੇ ਉਪਲਬੱਧ ਕਰਵਾ ਦਿੱਤੇ ਗਏ ਹਨ।

Source link