ਨਵੀਂ ਦਿੱਲੀ, 14 ਦਸੰਬਰ

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਪੰਜਾਬ, ਤਿਲੰਗਾਨਾ ਅਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ ਰਾਜ ਮੰਤਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਝਾਰਖੰਡ, ਕੇਰਲ, ਮੇਘਾਲਿਆ, ਮਿਜ਼ੋਰਮ, ਪੰਜਾਬ, ਰਾਜਸਥਾਨ, ਤਿਲੰਗਾਨਾ ਅਤੇ ਪੱਛਮੀ ਬੰਗਾਲ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲੈ ਲਈ ਹੈ।

Source link