ਜੋਗਿੰਦਰ ਸਿੰਘ ਮਾਨ

ਮਾਨਸਾ, 27 ਸਤੰਬਰ

InterServer Web Hosting and VPS

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦੇ ਦਿੱਤੇ‌ ਸੱਦੇ ਨੂੰ ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਰਾਜਾਂ ਵਿਚ ਮੈਡੀਕਲ ਸਮੇਤ ਜ਼ਰੂਰੀ ਸੇਵਾਵਾਂ ਹੀ ਚਾਲੂ ਵੇਖਣ ਨੂੰ ਮਿਲੀਆਂ, ਬਾਕੀ ਸਾਰੇ ਕਿਤੇ ਸੂਬਾਈ ਅਤੇ ਕੌਮੀ ਮਾਰਗ ਬੰਦ ਹੋਣ ਕਾਰਨ ਸੁੰਨੇ ਪਏ ਸਨ। ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ। ਰੇਲਵੇ ਵਿਭਾਗ ਦੇ ਇਕ ਅਧਿਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਵਿਚ 70 ਤੋਂ ਵੱਧ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਜਾਂ ਰੋਕ ਲਿਆ ਗਿਆ ਹੈ। ਪੂਰੇ ਬਾਜ਼ਾਰ ਬੰਦ ਸਨ ਅਤੇ ਸ਼ਹਿਰਾਂ ਵਿਚ ਰੋਜ਼ ਵਾਲੀ ਚਹਿਲ ਪਹਿਲ ਵੀ ਵੇਖਣ ਨੂੰ ਨਹੀਂ ਮਿਲੀ। ਸ਼ਹਿਰਾਂ ਅਤੇ ਪਿੰਡਾਂ ਵਿਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜਾਂ ਤੇ ਹੋਰ ਸੰਸਥਾਵਾਂ ਵਿੱਚ ਬੱਚਿਆਂ ਨੂੰ ਪਹਿਲਾਂ ਹੀ ਛੁੱਟੀ ਕਰ ਦਿੱਤੀ ਗਈ ਸੀ। ਇਸ ਬੰਦ ਨੂੰ ਲੈ ਕੇ ਕਾਂਗਰਸ ਸਮੇਤ ਸਾਰੀਆਂ ਵੱਡੀਆਂ ਪਾਰਟੀਆਂ ਭਾਜਪਾ ਤੇ ਉਸ ਦੇ ਭਾਈਵਾਲਾਂ ਨੂੰ ਛੱਡ ਕੇ ਸਭ ਨੇ ਸਮਰਥਨ ਦਿੱਤਾ ਹੋਇਆ ਹੈ। ਥਾਂ ਥਾਂ ਧਰਨਿਆਂ ਉਤੇ ਕਿਸਾਨਾਂ ਮਜ਼ਦੂਰਾਂ ਵਿੱਚ ਭਾਰੀ ਉਤਸ਼ਾਹ ਸੀ। ਲੰਗਰ ਪਾਣੀ ਚਾਹ ਰੋਟੀ ਦਾ ਬਾਕਾਇਦਾ ਬੰਦੋਬਸਤ ਸੀ। ਕਿਸਾਨਾਂ ਨੇ ਰਸਤਿਆਂ ਨੂੰ ਟਰੈਕਟਰ ਖੜ੍ਹੇ ਕਰਕੇ ਰੋਕਿਆ। ਪ੍ਰੈੱਸ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਲੰਘਾਇਆ ਜਾ ਰਿਹਾ ਸੀ ਅਤੇ ਧਰਨਿਆਂ ਉਤੇ ਪੁਲੀਸ ਪਾਰਟੀਆਂ ਵੱਡੀ ਗਿਣਤੀ ਵਿਚ ਤਾਇਨਾਤ ਸਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪੰਜਾਬ ਵਿੱਚ ਸਵਾ ਤਿੰਨ ਵਜੇ ਤੱਕ ਸਾਰੇ ਧਰਨੇ ਅਮਨ-ਸ਼ਾਂਤੀ ਨਾਲ ਚੱਲ ਰਹੇ ਹਨ। ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਚੋਂ ਮਿਲੀਆਂ ਰਿਪੋਰਟਾਂ ਅਨੁਸਾਰ ਅੱਜ ਦੇ ਬੰਦ ਨੇ ਮੋਦੀ ਸਰਕਾਰ ਦੀਆਂ ਨੀਹਾਂ ਹਿੱਲਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਛੇਤੀ ਮਜਬੂਰ ਕਰ ਦਿੱਤੀ ਜਾਵੇਗੀ ਮੋਦੀ ਸਰਕਾਰ।

ਮਾਨਸਾ ਵਿਚ ਬਾਜ਼ਾਰ ਬੰਦ ਕਰਕੇ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ

Source link