ਪੱਤਰ ਪ੍ਰੇਰਕ
ਬਠਿੰਡਾ, 24 ਜਨਵਰੀ

ਗਣਤੰਤਰ ਦਿਵਸ ਮੌਕੇ ਇੱਥੋਂ ਦੇ ਖੇਡ ਸਟੇਡੀਅਮ ’ਚ ਕੌਮੀ ਝੰਡਾ ਲਹਿਰਾਉਣ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖਜ਼ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਧਮਕੀ ਦਿੰਦਿਆਂ ਕਿਹਾ ਕਿ ਉਹ ਬਠਿੰਡਾ ’ਚ ਤਿਰੰਗਾ ਨਾ ਲਹਿਰਾਉਣ। ਉਨ੍ਹਾਂ ਮੁੱਖ ਮੰਤਰੀ ਨੂੰ ਹਮਲਾ ਕਰਨ ਦੀ ਚਿਤਾਵਨੀ ਵੀ ਦਿੱਤੀ। ਪੰਨੂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ ਜਿਸ ਵਿਚ ਉਹ 26 ਜਨਵਰੀ ਨੂੰ ਭਗਵੰਤ ਮਾਨ ਦੇ ਤਿਰੰਗਾ ਲਹਿਰਾਉਣ ਦਾ ਵਿਰੋਧ ਕਰਦਾ ਦਿਖਾਈ ਦੇ ਰਿਹਾ ਹੈ। ਇੱਥੋਂ ਦੀ ਐਨਐਫਐਲ ਕਲੋਨੀ, ਮਹਾਰਾਜਾ ਟੈਕਨੀਕਲ ਯੂਨੀਵਰਸਿਟੀ ਤੇ ਮਲੋਟ ਰੋਡ ’ਤੇ ਸਥਿਤ ਕਾਲੀ ਭੈਰਵ ਪੀਠ ਮੰਦਰ ਤੇ ਮੈਰੀਟੋਰੀਅਸ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਇਸ ਤੋਂ ਬਾਅਦ ਪੁਲੀਸ ਪੂਰੀ ਤਰਾਂ ਚੌਕਸ ਹੋ ਗਈ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਤੇ ਸ਼ੱਕੀ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ ਜਿਸ ਨੇ ਪੋਸਟਰ ਲਾਏ ਹਨ। 

Source link