ਪੱਤਰ ਪ੍ਰੇਰਕ

ਫਗਵਾੜਾ, 25 ਜਨਵਰੀ

ਇੱਥੋਂ ਦੇ ਵਰਿੰਦਰ ਪਾਰਕ ਨੇੜਲੇ ਕੂੜੇ ਡੰਪ ਕੋਲੋਂ ਗੁਟਕਾ ਸਾਹਿਬ ਬਰਾਮਦ ਹੋਇਆ ਹੈ। ਇਸ ਸਬੰਧੀ ਪਤਾ ਲੱਗਣ ’ਤੇ ਸਿੱਖ ਜਥੇਬੰਦੀਆਂ ਦੇ ਆਗੂ ਤੁਰੰਤ ਮੌਕੇ ’ਤੇ ਪਹੁੰਚ ਗਏ। ਸਿੱਖ ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਨੇ ਦੱਸਿਆ ਕਿ ਪਾਰਕ ਨੇੜਲੇ ਇੱਕ ਦੁਕਾਨਦਾਰ ਨੇ ਉਨ੍ਹਾਂ ਨੂੰ ਗੁਟਕਾ ਸਾਹਿਬ ਬਾਰੇ ਸੂਚਿਤ ਕੀਤਾ ਸੀ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਸਿੱਖ ਮਰਿਆਦਾ ਅਨੁਸਾਰ ਗੁਟਕਾ ਸਾਹਿਬ ਨੂੰ ਗੁਰਦੁਆਰੇ ਲਿਆਂਦਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੇਹਲੀ ਅਤੇ ਪੁਰਾਣਾ ਸਿਵਲ ਹਸਪਤਾਲ ਵਿੱਚ ਵੀ ਬੇਅਦਬੀ ਦੀ ਘਟਨਾ ਵਾਪਰ ਚੁੱਕੀ ਹੈ ਪਰ ਪ੍ਰਸ਼ਾਸਨ ਨੇ ਅਜੇ ਤੱਕ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਐੱਸਐੱਚਓ ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਪੁਲੀਸ ਵੱਲੋਂ ਕਮਲਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੇਹਲੀ ਗੇਟ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ।

Source link