ਭਵਾਨੀਗੜ੍ਹ: ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਸੰਗਰੂਰ ਵੱਲੋਂ ਇੱਥੋਂ ਨੇੜਲੇ ਪਿੰਡ ਰਾਮਪੁਰਾ ਵਿੱਚ ਬੇਗਮਪੁਰਾ ਵਸਾਓ ਵਰਕਰ ਸੰਮੇਲਨ 11 ਫਰਵਰੀ ਕੀਤਾ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਸੂਬਾਈ ਇੰਚਾਰਜ ਅਜੀਤ ਸਿੰਘ ਭੈਣੀ ਮੁੱਖ ਮਹਿਮਾਨ ਤੌਰ ਵਜੋਂ ਪਹੁੰਚ ਰਹੇ ਹਨ। ਇਸ ਸਬੰਧੀ ਬਸਪਾ ਦੇ ਸੂਬਾਈ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਜ਼ਿਲ੍ਹਾ ਇੰਚਾਰਜ ਸੂਬੇਦਾਰ ਰਣਧੀਰ ਸਿੰਘ ਨਾਗਰਾ ਨੇ ਬਸਪਾ ਦੇ ਸਾਰੇ ਸਮਰਥਕਾਂ ਅਤੇ ਅੰਬੇਡਕਰਵਾਦੀਆਂ ਨੂੰ ਇਸ ਸੰਮੇਲਨ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਦਰਸ਼ਨ ਸਿੰਘ, ਗੁਰਮੇਲ ਸਿੰਘ ਰੰਗੀਲਾ, ਚੰਦ ਸਿੰਘ ਰਾਮਪੁਰਾ, ਜੋਗਿੰਦਰ ਸਿੰਘ ਅਤੇ ਪ੍ਰਿਥੀ ਸਿੰਘ ਸ਼ਹਿਰੀ ਪ੍ਰਧਾਨ ਹਾਜ਼ਰ ਸਨ। -ਪੱਤਰ ਪ੍ਰੇਰਕ

Source link