ਜਸਵੰਤ ਜੱਸ

ਫ਼ਰੀਦਕੋਟ, 24 ਨਵੰਬਰ

ਬਹਿਬਲ ਗੋਲੀ ਕਾਂਡ ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਪੰਜਾਬ ਪੁਲੀਸ ਦੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਅਤੇ ਕਾਨੂੰਨੀ ਮਾਹਿਰਾਂ ਦਾ ਪੈਨਲ ਮੌਕੇ ‘ਤੇ ਗਿਆ ਅਤੇ ਉਸ ਨੇ 14 ਅਕਤੂਬਰ 2015 ਦੇ ਗੋਲੀ ਕਾਂਡ ਬਾਰੇ ਜਾਣਕਾਰੀ ਹਾਸਲ ਕੀਤੀ। ਦੱਸਣਯੋਗ ਹੈ ਕਿ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਘਟਨਾ ਸਥਾਨ ਉੱਪਰ ਚਾਰ ਮਹੀਨਿਆਂ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ।

Source link