ਨਵੀਂ ਦਿੱਲੀ, 24 ਮਈ

ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਕਥਿਤ ਤੌਰ ‘ਤੇ ਅਗਵਾ ਕਰਨ ਦੀ ਐੱਫਆਈਆਰ ਰੱਦ ਕਰਨ ਲਈ ਪੰਜਾਬ ਪੁਲੀਸ ਵੱਲੋਂ ਦਾਇਰ ਅਪੀਲ ‘ਤੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ।ਮੁਹਾਲੀ ਦੇ ਐੱਸਪੀ ਮਨਪ੍ਰੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਲੀ ਪੁਲੀਸ, ਦਿੱਲੀ ਸਰਕਾਰ ਅਤੇ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਨੂ ਮਲਹੋਤਰਾ ਨੇ ਕਿਹਾ ਕਿ ਉਹ ਚਾਰ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਅਤੇ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਸੂਚੀਬੱਧ ਕੀਤੀ ਹੈ। 

Source link