ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 27 ਸਤੰਬਰ

InterServer Web Hosting and VPS

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਭਾਰਤ ਬੰਦ ਦੇ ਸੱਦੇ ਅੰਮ੍ਰਿਤਸਰ ਦੀਆਂ ਪ੍ਰਮੁੱਖ ਮਜ਼ਦੂਰ ਜੰਥੇਬੰਦੀਆਂ ਅਤੇ ਏਟਕ, ਹਿੰਦ ਮਜ਼ਦੂਰ ਸਭਾ, ਇੰਟਕ, ਸੀ.ਟੀ. ਯੂ ਪੰਜਾਬ, ਕੁਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਅਤੇ ਕਿਸਾਨ ਸੰਘਰਸ਼ ਕਮੇਟੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉਪਰ ਵਿਸ਼ਾਲ ਰੈਲੀ ਕੀਤੀ ਗਈ। ਸਨਅਤੀ ਮਜ਼ਦੂਰਾਂ ਤੋਂ ਇਲਾਵਾ ਮੈਟਰੋ ਬੱਸ ਵਰਕਰ, ਆਟੋ ਚਾਲਕ, ਪ੍ਰਾਈਵੇਟ ਬੱਸਾਂ ਦੇ ਵਰਕਰ ਅਤੇ ਅਪ੍ਰੇਟਰ, ਪੱਲੇਦਾਰ ਆਦਿ ਵੱਖ-ਵੱਖ ਅਦਾਰਿਆ ਦੇ ਮਜ਼ਦੂਰਾਂ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਰੈਲੀ ’ਚ ਹਿੱਸਾ ਲਿਆ। ਬਾਜ਼ਾਰ ਕਮੇਟੀਆਂ ਨੇ ਬਾਜ਼ਾਰ ਬੰਦ ਕਰਕੇ ਅਤੇ ਮਾਰਚ ਕਰਕੇ ਰੈਲੀ ਵਿੱਚ ਹਿੱਸਾ ਲਿਆ। ਕਿਸਾਨ ਜਥੇਬੰਦੀਆਂ ਨੇ ਵੀ ਵੱਖ-ਵੱਖ ਪਿੰਡਾਂ ਵਿਚੋਂ ਕਾਫਲਿਆਂ ਦੀ ਸ਼ਕਲ ਵਿੱਚ ਪਹੁੰਚ ਕੇ ਰੈਲੀ ਵਿੱਚ ਸਮਰਥਨ ਦਿੱਤਾ। ਹਰਕਿਰਤ ਸਿੰਘ ਸਕੱਤਰ ਕਿਸਾਨ ਸੰਘਰਸ਼ ਕਮੇਟੀ, ਵਿਜੇ ਮਿਸ਼ਰਾ, ਅਮਰਜੀਤ ਸਿੰਘ ਆਸਲ, ਕੁਲਵੰਤ ਸਿੰਘ ਬਾਵਾ, ਵਿਜੇ ਕੁਮਾਰ, ਜਗਤਾਰ ਸਿੰਘ ਕਰਮਪੂਰਾ, ਡਾ. ਭੁਪਿੰਦਰ ਸਿੰਘ, ਦਸਵਿੰਦਰ ਕੌਰ, ਬ੍ਰਹਮਦੇਵ ਸ਼ਰਮਾ, ਅਕਵਿਦੰਰ ਕੌਰ, ਕੁਲਵੰਤ ਕੌਰ ਅਤੇ ਕਿਰਪਾਲ ਸਿੰਘ ਗਿੱਲ ਆਦਿ ਨੇ ਇਕੱਠ ਨੂੰ ਸੰਬੋਧਨ ਕੀਤਾ। ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਰਮੇਸ਼ ਯਾਦਵ ਨੇ ਸੰਬੋਧਨ ਕੀਤਾ। ਕਿਸਾਨ ਸੰਘਰਸ਼ ਕਮੇਟੀ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਤੋਂ ਇਲਾਵਾਂ ਆਗੂਆਂ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਸੁਖਬੀਰ ਸਿੰਘ ਸੰਧੂ ਐਗਰੀ ਕਲਚਰ ਵਿਭਾਗ ਕਿਹਾ ਕਿ ਕਿਸਾਨ ਅੰਦੋਲਨ ਜਨਤਾ ਦਾ ਅੰਦੋਲਨ ਬਣ ਚੁੱਕਾ ਹੈ। ਇਹ ਅੰਦੋਲਨ ਸਰਕਾਰ ਦੀਆਂ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ, ਲੋਕ ਵਿਰੋਧੀ ਅਤੇ ਫਿਰਕਾਪ੍ਰਸਤੀ ਵਾਲੀਆਂ ਨੀਤੀਆਂ ਦੇ ਵਿਰੁੱਧ ਹੈ।

ਬੁਲਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਦੇਸ਼ ਦੇ ਲੋਕਾਂ ਨੂੰ ਫਿਰਕੂ ਅਧਾਰ ਉਪਰ ਵੰਡਣ ਅਤੇ ਲੋਕਾਂ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਮਾੜੇ ਮਨਸੂਬੇ ਛੱਡ ਦੇਵੇ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ ਅਤੇ ਮੰਗਾਂ ਮੰਨੀਆਂ ਜਾਣ।

Source link