ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚੱਲ ਰਹੇ ਉੱਤਰੀ ਭਾਰਤ ਦੇ ਪਹਿਲੇ ਖੁਦਮੁਖਤਿਆਰ ਕਾਲਜ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ। ਕਾਲਜ ਨੂੰ ਭਾਰਤ ਸਰਕਾਰ ਦੀ ਡੀਐੱਸਟੀ-ਐੱਫਆਈਐੱਸਟੀ ਗਰਾਂਟ ਲਈ ਚੁਣਿਆ ਗਿਆ ਹੈ, ਜਿਸ ਅਧੀਨ ਕਾਲਜ ਨੂੰ ਕਰੀਬ 1 ਕਰੋੜ ਰੁਪਏ ਦੀ ਗਰਾਂਟ ਮਿਲੇਗੀ, ਜੋ ਕਾਲਜ ਦੇ ਸਮੂਹ ਸਾਇੰਸ ਕੋਰਸਾਂ ਲਈ ਲਾਹੇਵੰਦ ਸਾਬਿਤ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕਾਲਜ ਦੀ ਗਵਰਨਿੰਗ ਬਾਡੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਕਾਲਜ ਸਟਾਫ਼ ਨੂੰ ਵਧਾਈ ਦਿੱਤੀ ਹੈ। ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ, ਕਾਲਜ ਦੀ ਗਵਰਨਿੰਗ ਬਾਡੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਵੀ ਕਾਲਜ ਸਟਾਫ਼ ਨੂੰ ਵਧਾਈ ਦਿੱਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਲਜ ਦੀ ਗ੍ਰਾਂਟ ਲਈ ਚੋਣ ਹੋਣਾ ਮਾਣ ਵਾਲੀ ਗੱਲ ਹੈ। ਇਸ ਮੌਕੇ ਡਾ. ਸੌਰਭ ਗੁਪਤਾ, ਡਾ. ਵਿਜੇ ਸਿੰਘ, ਡਾ. ਬਿਕਰਮਜੀਤ ਸਿੰਘ, ਡਾ. ਹਰਜੀਤ ਸਿੰਘ, ਪ੍ਰੋ. ਹਰਗੁਣਪ੍ਰੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Source link