ਗੁਰਨੇਕ ਸਿੰਘ ਵਿਰਦੀ

ਕਰਤਾਰਪੁਰ, 26 ਸਤੰਬਰ

InterServer Web Hosting and VPS

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਗੁਜਰੀ ਜੀ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਨਗਰ ਕੀਰਤਨ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਤੇ ਭਾਰੀ ਉਤਸ਼ਾਹ ਨਾਲ ਹਾਜ਼ਰੀ ਭਰੀ। ਰਵਾਨਗੀ ਸਮੇਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਕਰਤਾਰਪੁਰ ਸ਼ਹਿਰ ’ਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਪਹੁੰਚਿਆ ਜਿਥੋਂ ਪਿੰਡ ਖੁਸਰੋਪੁਰ, ਨੰਗਲ, ਬਿਸਰਾਮਪੁਰ, ਪਾੜਾ, ਫਾਜਲਪੁਰ, ਪੱਤੜ ਕਲਾਂ, ਕੋਟ ਕਰਾਰ ਖਾਂ, ਹੇਲਰਾਂ, ਨੰਗਲ ਮਨੋਹਰ, ਸਰਾਏ ਖਾਸ, ਟਾਹਲੀ ਸਾਹਿਬ ਰਾਹੀਂ ਕਰਤਾਰਪੁਰ ਪਹੁੰਚ ਕੇ ਸੰਪੂਰਨ ਹੋਇਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 29 ਸਤੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ, ਕਿਸ਼ਨਗੜ੍ਹ ਰੋਡ ਕਰਤਾਰਪੁਰ ਵਿਖੇ ਗੁਰਮਤਿ ਸਮਾਗਮ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਤੋਂ ਇਲਾਵਾ ਬੀਬੀ ਗੁਰਮੀਤ ਕੌਰ ਭਟਨੂਰਾ, ਮੀਤ ਸਕੱਤਰ ਸਿਮਰਜੀਤ ਸਿੰਘ, ਅਜੀਤ ਸਿੰਘ ਸਰਾਏ, ਬਲਵਿੰਦਰ ਸਿੰਘ ਤਿੰਮੋਵਾਲ, ਜਗਰੂਪ ਸਿੰਘ ਚੋਹਲਾ, ਸਵਿੰਦਰ ਸਿੰਘ ਬੱਤਰਾ, ਐਮ ਸੀ ਸੇਵਾ ਸਿੰਘ, ਮਨਜੀਤ ਸਿੰਘ, ਬੀਬੀ ਬਲਵਿੰਦਰ ਕੌਰ ਤੇ ਬੀਬੀ ਮਨਜਿੰਦਰ ਕੌਰ, ਭੁਪਿੰਦਰ ਸਿੰਘ ਭਿੰਦਾ, ਮੈਨੇਜਰ ਲਖਵੰਤ ਸਿੰਘ, ਕਵਲਜੀਤ ਸਿੰਘ ਅਕਾਉਂਟੈਂਟ, ਕਰਤਾਰ ਸਿੰਘ ਇੰਚਾਰਜ, ਨਿਰਮਲ ਸਿੰਘ, ਪ੍ਰਿੰਸੀਪਲ ਡਾ. ਕਵਲਜੀਤ ਕੌਰ, ਪ੍ਰਿੰਸੀਪਲ ਬਲਜੀਤ ਕੌਰ, ਗੁਰਭੇਜ ਸਿੰਘ, ਪ੍ਰਚਾਰਕ ਭਾਈ ਕੁਲਵਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਕਵੀਸ਼ਰ ਭਾਈ ਗੁਰਜੀਤ ਸਿੰਘ, ਭਾਈ ਨਰਿੰਦਰ ਸਿੰਘ, ਢਾਡੀ ਭਾਈ ਮਲਕੀਤ ਸਿੰਘ ਬੱਗਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Source link