ਨਵੀਂ ਦਿੱਲੀ, 25 ਜਨਵਰੀ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮਈ 2022 ਵਿੱਚ ਮੁਹਾਲੀ ਵਿੱਚ ਪੰਜਾਬ ਪੁਲੀਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ-ਪ੍ਰੋਪੇਲਡ ਗ੍ਰੇਨੇਡ ਹਮਲੇ ਦੇ ਮੁੱਖ ਨਿਸ਼ਾਨੇਬਾਜ਼ ਦੀਪਕ ਰੰਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਅੱਜ ਦੱਸਿਆ ਕਿ ਦੀਪਕ ਰੰਗਾ ਕੈਨੇਡਾ ਸਥਿਤ ਗੈਂਗਸਟਰ ਤੋਂ ਅਤਿਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਦਾ ਕਰੀਬੀ ਸਾਥੀ ਹੈ। ਰਾਕੇਟ-ਪ੍ਰੋਪੇਲਡ ਗ੍ਰੇਨੇਡ ਹਮਲੇ ਵਿਚ ਆਪਣੀ ਸ਼ਮੂਲੀਅਤ ਤੋਂ ਇਲਾਵਾ ਦੀਪਕ ਰੰਗਾ ਹਿੰਸਕ ਹੱਤਿਆਵਾਂ ਸਮੇਤ ਕਈ ਹੋਰ ਅਤਿਵਾਦੀ ਅਤੇ ਅਪਰਾਧਾਂ ਵਿਚ ਸ਼ਾਮਲ ਹੈ। 

Source link