ਚੰਡੀਗੜ੍ਹ, 22 ਅਪਰੈਲ

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੋਟੇ ਭਰਾ ਅਤੇ ਇਮਾਨਦਾਰ ਬੰਦਾ ਕਰਾਰ ਦਿੰਦਿਆਂ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਮੌਜੂਦ ਮਾਫੀਆ ਰਾਜ ਕਾਰਨ ਪੰਜਾਬ ਚੋਣਾਂ ਹਾਰ ਗਈ ਹੈ ਅਤੇ ਇਸ ਨੂੰ ਹੁਣ ਆਪਣੇ ਆਪ ਨੂੰ ਨਵੇਂ ਸਿਰਿਓਂ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਜੇ ਭਗਵੰਤ ਮਾਨ ਮਾਫੀਆ ਖ਼ਿਲਾਫ਼ ਲੜਦੇ ਹਨ ਤਾਂ ਉਹ ਉਨ੍ਹਾਂ ਦਾ ਸਮਰਥਨ ਕਰਨਗੇ। ਇਥੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ,‘ਉਹ(ਮਾਨ) ਇਮਾਨਦਾਰ ਵਿਅਕਤੀ ਹੈ।

Source link