ਜੋਗਿੰਦਰ ਸਿੰਘ ਓਬਰਾਏ

ਖੰਨਾ, 27 ਸਤੰਬਰ

ਸ਼ਹਿਰ ਵਿੱਚ ਇੱਕ ਲੜਕੇ ਨੇ ਲੜਕੀ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਨਾਲ ਉਸ ਦੇ ਦੋਵੇਂ ਹੱਥ ਸੜ ਗਏੇ। ਪੁਲੀਸ ਨੇ ਸ਼ਿਕਾਇਤ ਮਿਲਣ ਮਗਰੋਂ ਲੜਕੀ ਦੇ ਮੁਹੱਲੇ ਵਿੱਚ ਰਹਿੰਦੇ ਸੰਦੀਪ ਸਿੰਘ ਤੇ ਇਕ ਹੋਰ ਅਣਪਛਾਤੇ ਲੜਕੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕੁਝ ਸਮਾਂ ਪਹਿਲਾਂ ਵੀ ਕੁੜੀ ਦੇ ਸਿਰ ’ਚ ਡੰਡਾ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਸੀ ਤੇ ਲੜਕੇ ਖ਼ਿਲਾਫ਼ ਇਸ ਸਬੰਧੀ ਕੇਸ ਵੀ ਦਰਜ ਹੈ। ਪੁਲੀਸ ਨੂੰ ਲੜਕੀ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਸਕੂਟਰ ’ਤੇ ਕੰਮ ’ਤੇ ਗਈ ਤਾਂ ਮੜੀਆ ਰੋਡ ਨੇੜੇ ਉਕਤ ਲੜਕੇ ਦੇ ਪਿੱਛੇ ਬੈਠੇ ਵਿਅਕਤੀ ਨੇ ਉਸ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਨਾਲ ਉਸ ਦੇ ਦੋਵੇਂ ਹੱਥ ਸੜ ਗਏ। ਲੜਕੀ ਦੇ ਭਰਾ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

Source link