ਪੱਤਰ ਪ੍ਰੇਰਕ

ਅਮਲੋਹ, 3 ਅਕਤੂਬਰ

InterServer Web Hosting and VPS

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਜ਼ਿਲ੍ਹਾ ਅਤੇ ਸਬ ਡਵੀਜ਼ਨ ਅਧਿਕਾਰੀਆਂ ਦੀ ਹਾਜ਼ਰੀ ਵਿਚ ਅੱਜ ਅਨਾਜ ਮੰਡੀ ਅਮਲੋਹ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੀਂਹ ਕਾਰਨ ਕਿਸਾਨਾਂ ਦੀਆਂ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਕੇ ਮੁਆਵਜ਼ਾ ਵੀ ਦਿਵਾਇਆ ਜਾਵੇਗਾ। ਡੀਏਪੀ ਖਾਦ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਇਸ ਨੂੰ ਹਫ਼ਤੇ ਵਿਚ ਹੀ ਹੱਲ ਕਰ ਦਿੱਤਾ ਜਾਵੇਗਾ ਅਤੇ ਝੋਨੇ ਦੀ ਨਮੀ ਦੀ ਮਾਤਰਾ ਵਧਾਉਣ ਲਈ ਵੀ ਕੇਦਰ ਸਰਕਾਰ ਨਾਲ ਤਾਲਮੇਲ ਜਾਰੀ ਹੈ। ਉਨ੍ਹਾਂ ਝੋਨੇ ਦੀ ਲਿਫ਼ਟਿੰਗ ਨੂੰ ਵੀ ਯਕੀਨੀ ਬਨਾਉਣ ਦੀ ਗੱਲ ਆਖੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣਾ ਝੋਨਾ ਸੁਕਾ ਕੇ ਮੰਡੀਆਂ ਵਿਚ ਲਿਆਉਣ ਅਤੇ ਰਾਤ ਸਮੇਂ ਜੀਰੀ ਦੀ ਕੰਬਾਈਨਾਂ ਨਾਲ ਕਟਾਈ ਨਾ ਕਰਨ ਦੀ ਅਪੀਲ ਕੀਤੀ।

ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਦਾਣਾ ਮੰਡੀ ਖਮਾਣੋਂ ’ਚ ਝੋਨੇ ਦੀ ਰਸਮੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਖ਼ਰੀਦੇ ਝੋਨੇ ਦੀ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

ਕੁਰਾਲੀ (ਮਿਹਰ ਸਿੰਘ): ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਪਹਿਲੇ ਹੀ ਦਿਨ ਡੀਸੀ ਈਸ਼ਾ ਕਾਲੀਆ ਨੇ ਅਨਾਜ ਮੰਡੀ ਕੁਰਾਲੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੰਡੀ ਵਿੱਚ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

Source link