ਲਖਨਊ, 14 ਦਸੰਬਰ

ਉੱਤਰ ਪ੍ਰਦੇਸ਼ ਵਿੱਚ ਅੱਜ ਤੜਕੇ ਆਗਰਾ-ਲਖਨਊ ਐਕਸਪ੍ਰੈਸਵੇਅ ‘ਤੇ ਨਿੱਜੀ ਬੱਸ ਦੀ ਟਰੱਕ ਨਾਲ ਟੱਕਰ ’ਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਜ਼ਖ਼ਮੀ ਹੋ ਗਏ। ਇਹ ਘਟਨਾ ਤੜਕੇ 4.30 ਵਜੇ ਦੇ ਕਰੀਬ ਨਗਲਾ ਖਾਂਗਰ ਥਾਣਾ ਖੇਤਰ ਦੇ ਨੇੜੇ ਹੋਈ। ਬੱਸ 50 ਦੇ ਕਰੀਬ ਸਵਾਰੀਆਂ ਨੂੰ ਲੈ ਕੇ ਪੰਜਾਬ ਦੇ ਲੁਧਿਆਣਾ ਤੋਂ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜਾ ਰਹੀ ਸੀ। 

Source link