ਚੰਡੀਗੜ੍ਹ, 16 ਅਪਰੈਲ

ਕ੍ਰਿਕਟਰ ਤੋਂ ਨੇਤਾ ਬਣੇ ਹਰਭਜਨ ਸਿੰਘ ਨੇ ਅੱਜ ਕਿਹਾ ਕਿ ਉਹ ਰਾਜ ਸਭਾ ਸੰਸਦ ਮੈਂਬਰ ਵਜੋਂ ਮਿਲਣ ਵਾਲੀ ਤਨਖ਼ਾਹ ਨੂੰ ਕਿਸਾਨਾਂ ਦੀਆਂ ਧੀਆਂ ਦੀ ਭਲਾਈ ਲਈ ਖ਼ਰਚ ਕਰਨਗੇ। ਜ਼ਿਕਰਯੋਗ ਹੈ ਕਿ ਹਰਭਜਨ ਨੂੰ ਪਿਛਲੇ ਮਹੀਨੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੇ ਰੂਪ ਵਿਚ ਬਿਨਾਂ ਵਿਰੋਧ ਚੁਣਿਆ ਗਿਆ ਸੀ। ਉਨ੍ਹਾਂ ਟਵਿੱਟਰ ਉਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਉਹ ਆਪਣੇ ਦੇਸ਼ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਦਿੰਦਿਆਂ ਜੋ ਕੁਝ ਵੀ ਕਰ ਸਕਦੇ ਹਨ, ਕਰਨਗੇ। ਜਲੰਧਰ ਦੇ ਜੰਮਪਲ ਹਰਭਜਨ (41) ਨੇ ਪਿਛਲੇ ਸਾਲ ਦਸੰਬਰ ਵਿਚ ਖੇਡ ਦੇ ਬਾਕੀ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਸੀ। ਉਹ ਆਈਪੀਐਲ ਵਿਚ ਵੀ ਖੇਡਦੇ ਰਹੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਕਾਗਜ਼ ਭਰਨ ਵੇਲੇ ਹਰਭਜਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਧਿਆਨ ਖੇਡਾਂ ਤੇ ਇਨ੍ਹਾਂ ਨਾਲ ਜੁੜੇ ਬੁਨਿਆਦੀ ਢਾਂਚੇ ਦੀ ਬਿਹਤਰੀ ’ਤੇ ਕੇਂਦਰਤ ਹੋਵੇਗਾ। -ਪੀਟੀਆਈ     

Source link