ਪੱਤਰ ਪ੍ਰੇਰਕ

ਤਰਨ ਤਾਰਨ, 24 ਨਵੰਬਰ

ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਇਥੇ ਝਬਾਲ ਤੋਂ ਮਾਲ ਵਿਭਾਗ ਦੇ ਇੱਕ ਕਾਨੂੰਗੋ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਚਾਹਲ ਦੇ ਭਲਵਿੰਦਰ ਸਿੰਘ ਨਾਂ ਦੇ ਕਿਸਾਨ ਨੇ ਥਾਣਾ ਸਰਾਏ ਅਮਾਨਤ ਖਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਕਾਨੂੰਗੋ ਵੱਲੋਂ ਜ਼ਮੀਨ ਦੀ ਨਿਸ਼ਾਨਦੇਹੀ ਦੇਣ ਸਬੰਧੀ ਬਣਦੀ ਕਾਰਵਾਈ ਕਰਨ ਲਈ ਉਸ ਕੋਲੋਂ 25 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ, ਪਰ ਬਾਅਦ ਵਿੱਚ 15 ਹਜ਼ਾਰ ਰੁਪਏ ’ਤੇ ਸਹਿਮਤੀ ਬਣ ਗਈ ਸੀ। ਇਸ ਸਬੰਧੀ ਬੀਤੀ 21 ਨਵੰਬਰ ਨੂੰ ਕਾਨੂੰਗੋ ਓਮ ਪ੍ਰਕਾਸ਼ ਨੇ ਭਲਵਿੰਦਰ ਸਿੰਘ ਕੋਲੋਂ 5 ਹਜ਼ਾਰ ਰੁਪਏ ਲੈ ਲਏ ਸਨ ਤੇ ਬਾਕੀ 10 ਹਜ਼ਾਰ ਰੁਪਏ ਅੱਜ ਦੇਣ ਦਾ ਇਕਰਾਰ ਹੋਇਆ ਸੀ।

Source link